YouTube ਵੱਲੋਂ Sidhu Moosewala ਨੂੰ ‘ਡਾਇਮੰਡ ਪਲੇਅ ਬਟਨ’ ਐਵਾਰਡ | OneIndia Punjabi
  • 2 years ago
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੇਸ਼ੱਕ ਪੌਣੇ ਚਾਰ ਮਹੀਨੇ ਪਹਿਲਾਂ ਜਿਸਮਾਨੀ ਤੌਰ 'ਤੇ ਇਸ ਦੁਨੀਆਂ ਤੋਂ ਚਲਾ ਗਿਆ, ਪਰ ਉਸ ਦੀ ਆਵਾਜ਼ ਦਾ ਜਾਦੂ ਉਸਦੇ ਚਾਹੁਣ ਵਾਲਿਆਂ ਨੂੰ ਉਸਦਾ ਮੁਰੀਦ ਕਰ ਰਿਹਾ ਏ। ਜੀ ਬਿਲਕੁਲ, ਯੂਟਿਊਬ ਨੇ ਗਾਇਕ ਸਿੱਧੂ ਮੂਸੇਵਾਲਾ ਨੂੰ ‘ਡਾਇਮੰਡ ਪਲੇਅ ਬਟਨ’ ਐਵਾਰਡ ਨਾਲ ਨਵਾਜਿਆ ਏ। ਦੱਸ ਦਈਏ ਕਿ ਇਹ ਮਾਣ ਹਾਸਲ ਕਰਨ ਵਾਲੇ ਉਹ ਪਹਿਲੇ ਪੰਜਾਬੀ ਗਾਇਕ ਹਨ। ਮੂਸੇਵਾਲਾ ਨੂੰ ਯੂਟਿਊਬ ਪਲੇਟਫਾਰਮ ’ਤੇ ਇਕ ਕਰੋੜ ਤੋਂ ਵੱਧ ਸਬਸਕ੍ਰਾਈਬਰ ਮਿਲਣ ’ਤੇ ਯੂਟਿਊਬ ਵੱਲੋਂ ‘ਡਾਇਮੰਡ ਪਲੇਅ ਬਟਨ’ ਪ੍ਰਾਪਤ ਹੋਇਆ ਏ। ਉਸ ਦੇ ਯੂਟਿਊਬ ਚੈਨਲ ਦੇ ਇਸ ਵੇਲੇ 1 ਕਰੋੜ 69 ਲੱਖ ਪ੍ਰਸ਼ੰਸਕ ਹਨ। ਜਾਣਕਾਰੀ ਅਨੁਸਾਰ ‘ਡਾਇਮੰਡ ਪਲੇਅ ਬਟਨ’ ਇੱਕ ਅਜਿਹਾ ਯੂਟਿਊਬ ਐਵਾਰਡ ਹੈ, ਜੋ ਉਨ੍ਹਾਂ ਚੈਨਲਾਂ ਨੂੰ ਦਿੱਤਾ ਜਾਂਦਾ, ਜੋ ਵੀਡੀਓ ਅਪਲੋਡਿੰਗ ਪਲੇਟਫਾਰਮ ਦੁਆਰਾ 10 ਮਿਲੀਅਨ ਸਬਸਕ੍ਰਾਈਬਰ ਤੱਕ ਪਹੁੰਚ ਕਰਦੇ ਹਨ ਜਾਂ ਇਸ ਨੂੰ ਪਾਰ ਕਰਦੇ ਨੇ। #Youtube #Sidhumoosewala #DiamondPlayButton
Recommended