Canada ਰਹਿ ਰਹੇ Indians ਨੂੰ ਵਿਦੇਸ਼ ਮੰਤਰਾਲੇ ਨੇ advisory ਜਾਰੀ ਕਰ ਚੌਕਸ ਰਹਿਣ ਲਈ ਕਿਹਾ | OneIndia Punjabi
  • 2 years ago
ਕੈਨੇਡਾ ਵਿੱਚ ਨਸਲੀ ਹਿੰਸਾ ਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਇਸ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ । ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਨਫ਼ਰਤੀ ਅਪਰਾਧਾਂ, ਸੰਪਰਦਾਇਕ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਵਿਦੇਸ਼ ਮੰਤਰਾਲੇ ਅਤੇ ਕੈਨੇਡਾ ਵਿੱਚ ਸਾਡੇ ਹਾਈ ਕਮਿਸ਼ਨ/ਕੌਂਸਲੇਟ ਜਨਰਲ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਹੈ ਅਤੇ ਉਨ੍ਹਾਂ ਨੂੰ ਉਕਤ ਅਪਰਾਧਾਂ ਦੀ ਜਾਂਚ ਕਰਨ ਅਤੇ ਉਚਿਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ।
Recommended