Javed Akhtar ਨੇ Sidhu Moosewala ਬਾਰੇ ਕਹੀ ਵੱਡੀ ਗੱਲ,ਸਮਾਜ ਸੱਚ ਨੂੰ ਪਸੰਦ ਨਹੀਂ ਕਰਦਾ | OneIndia Punjabi

  • last year
ਮਸ਼ਹੂਰ ਸ਼ਾਇਰ, ਲੇਖਕ ਤੇ ਸਕ੍ਰਿਪਟ ਰਾਈਟਰ ਜਾਵੇਦ ਅਖ਼ਤਰ ਅੰਮ੍ਰਿਤਸਰ ਪੁੱਜੇ। ਨਿੱਜੀ ਸਕੂਲ 'ਚ ਕਰਵਾਏ ਗਏ ਇਸ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਜਾਵੇਦ ਅਖ਼ਤਰ ਵੱਲੋਂ ਆਪਣੇ ਜੀਵਨ ਦੀਆਂ ਖੱਟੀਆਂ-ਮਿੱਠੀਆਂ ਯਾਦਾਂ ਸਾਂਝੀਆਂ ਕੀਤੀਆਂ ਗਈਆਂ, ਉਥੇ ਹੀ ਉਨ੍ਹਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਬਾਰੇ ਵੀ ਵੱਡੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜਿਹੜੇ ਇਨਸਾਨ ਸੱਚ ਬੋਲਦੇ ਹਨ ਅਕਸਰ ਹੀ ਉਨ੍ਹਾਂ ਨਾਲ ਅਜਿਹਾ ਹੁੰਦਾ ਹੈ। ਸਿੱਧੂ ਨੇ ਸੱਚ ਬੋਲਿਆ ਸੀ ਅਤੇ ਸੱਚ ਬੋਲਣ ਵਾਲੇ ਨੂੰ ਸਮਾਜ ਪਸੰਦ ਨਹੀਂ ਕਰਦਾ ਕਿਉਂਕਿ ਸਮਾਜ ਕੋਲ ਕੋਈ ਵੀ ਜਵਾਬ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਹ ਸਿੱਧੂ ਤੇ ਉਨ੍ਹਾਂ ਦੇ ਪਰਿਵਾਰ ਨੂੰ ਨਮਨ ਕਰਦੇ ਹਨ ਅਤੇ ਉਨ੍ਹਾਂ ਨਾਲ ਹਮਦਰਦੀ ਰੱਖਦੇ ਹਨ।

Recommended