ਮੌਸਮ ਵਿਭਾਗ ਨੇ ਕਰ 'ਤਾ Alert, ਜਾਣੋ ਕਿੱਥੇ-ਕਿੱਥੇ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ |OneIndia Punjabi
  • 10 months ago
ਪੰਜਾਬ 'ਚ ਅੱਜ ਕਾਲੇ ਬੱਦਲਾਂ ਵਿਚਕਾਰ ਦਿਨ ਦੀ ਸ਼ੁਰੂਆਤ ਹੋਈ ਹੈ | ਦਿਨ ਚੜਦੇ ਹੀ ਪੰਜਾਬ ਦੇ ਕਈ ਥਾਵਾਂ 'ਤੇ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ । ਜਿਸ ਨਾਲ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ | ਮੌਸਮ ਵਿਭਾਗ ਮੁਤਾਬਿਕ ਇਹ ਸਿਲਸਿਲਾ ਆਉਣ ਵਾਲੇ ਦਿਨਾਂ 'ਚ ਵੀ ਜਾਰੀ ਰਹੇਗਾ | ਦੱਸਦਈਏ ਕਿ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਮਾਨਸੂਨ ਨੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਆਪਣਾ ਪ੍ਰਭਾਵ ਦਿਖਾਇਆ ਹੈ। ਮੌਸਮ ਵਿਗਿਆਨੀਆਂ ਮੁਤਾਬਿਕ ਆਉਣ ਵਾਲੇ ਕੁੱਝ ਦਿਨ ਮੀਂਹ ਪੈਣ ਦੀ ਸੰਭਾਵਨਾ ਬਣੀ ਰਹੇਗੀ। 9 ਜੁਲਾਈ ਨੂੰ ਸੂਬੇ ਦੇ ਕਈ ਇਲਾਕਿਆਂ ’ਚ ਭਾਰੀ ਮੀਂਹ ਦੇ ਆਸਾਰ ਹਨ। ਅੱਜ ਵੀ ਕਈ ਇਲਾਕਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ 'ਚ ਕਈ ਥਾਵਾਂ 'ਤੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
.
The Meteorological Department has issued an alert, know where there will be heavy rain and storm.
.
.
.
#punjabnews #weathernews #punjabweather
Recommended