ਸ਼੍ਰੀ ਦਰਬਾਰ ਸਾਹਿਬ 'ਤੇ ਫੁੱਲਾਂ ਦੀ ਵਰਖਾ ਕਰਨ ਵਾਲੇ ਪਰਿਵਾਰ ਨੇ ਮੰਗੀ ਮੁਆਫ਼ੀ |OneIndia Punjabi

  • 6 months ago
ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਨਗਰ ਕੀਰਤਨ ਦੌਰਾਨ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ਉਤੇ ਫੁੱਲਾਂ ਦੀ ਵਰਖਾ ਕਰਨ ਦਾ ਮਾਮਲਾ ਭਖਿਆ ਹੋਇਆ ਹੈ। ਫੁੱਲਾਂ ਦੀ ਵਰਖਾ ਕਰਨ ਵਾਲੇ ਪਰਿਵਾਰ 'ਤੇ ਮਰਿਆਦਾ ਦਾ ਖਿਆਲ ਨਾ ਰੱਖਣ ਦਾ ਦੋਸ਼ ਲੱਗਿਆ। ਹੈਲੀਕਾਪਟਰ 'ਚ ਬੈਠੇ ਲੋਕਾਂ ਨੇ ਸਿਰ ਨਹੀਂ ਢੱਕੇ ਹੋਏ ਸਨ। ਵਿਵਾਦਾਂ 'ਚ ਘਿਰੀ ਇਹ ਵੀਡੀਓ ਵਾਇਰਲ ਹੋਣ ਪਿੱਛੋਂ ਕੁਝ ਜਥੇਬੰਦੀਆਂ ਨੇ ਸਖਤ ਇਤਰਾਜ਼ ਕੀਤਾ ਸੀ। ਹੁਣ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਆਪਣੀ ਸਫਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਬਿਆਨ ਵਿਚ ਆਖਿਆ ਗਿਆ ਹੈ ਕਿ ਭਵਿੱਖ ‘ਚ ਇਸ ਦਾ ਖਿਆਲ ਰੱਖਿਆ ਜਾਵੇਗਾ। ਸੇਵਾ ਕਰਨ ਵਾਲਿਆਂ ਦੀ ਭਾਵਨਾ ਵਿਚ ਕੋਈ ਖੋਟ ਨਹੀਂ ਸੀ।
.
The family who showered flowers on Sri Darbar Sahib apologized.
.
.
.
#darbarsahib #sgpc #punjabnews

Recommended