ਮੌਸਮ ਵਿਭਾਗ ਨੇ ਜਾਰੀ ਕੀਤਾ Alert! ਦੇਖੋ ਕਿਨਾਂ ਸੂਬਿਆਂ 'ਚ ਪਵੇਗਾ ਮੀਂਹ, ਠੰਡ ਕੱਢੇਗੀ ਵੱਟ! |OneIndia Punjabi
  • 5 months ago
ਪੰਜਾਬ 'ਚ ਮੌਸਮ ਲਗਾਤਾਰ ਬਦਲ ਰਿਹਾ ਹੈ, ਜਿਸ ਕਾਰਨ ਪਾਰਾ ਡਿੱਗਦਾ ਜਾ ਰਿਹਾ ਹੈ। ਪਾਰੇ 'ਚ ਗਿਰਾਵਟ ਕਾਰਨ ਠੰਡ ਵੀ ਵੱਧ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ ਅਤੇ ਮੌਸਮ ਖ਼ੁਸ਼ਕ ਬਣਿਆ ਰਹਿਣ ਦੀ ਸੰਭਾਵਨਾ ਹੈ। ਇਸ ਸਮੇਂ ਰਾਤ ਵੇਲੇ ਪਾਰਾ ਡਿੱਗਣ ਕਾਰਨ ਮੌਸਮ ਠੰਡਾ ਹੋ ਜਾਂਦਾ ਹੈ ਅਤੇ ਦਿਨ ਵੇਲੇ ਵੀ ਨਿੱਘੀ-ਨਿੱਘੀ ਧੁੱਪ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ।ਮੌਸਮ ਵਿਭਾਗ ਮੁਤਾਬਕ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਰਹਿਣ ਦਾ ਅੰਦਾਜ਼ਾ ਹੈ। ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਹੋਰ ਵੀ ਡਿੱਗ ਜਾਵੇਗਾ। ਦੂਜੇ ਪਾਸੇ ਠੰਡ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਸੜਕਾਂ 'ਤੇ ਚੱਲਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਹੈ।
.
Meteorological department issued Alert! See in which states it will rain, the cold will come out!
.
.
.
#punjabnews #weathernews #punjabweather
Recommended