ਕਿਸਾਨਾਂ ਨੇ ਫਿਰ ਕਰ ਲਈ ਤਿਆਰੀ, ਮੁੜ ਦਿੱਲੀ ਅੰਦੋਲਨ ਦੀਆਂ ਤਿਆਰੀਆਂ ਜ਼ੋਰਾਂ ’ਤੇ |OneIndia Punjabi

  • 4 months ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 4 ਜ਼ੋਨਾਂ, ਜ਼ੋਨ ਰਾਮ ਤੀਰਥ, ਜ਼ੋਨ ਬਾਬਾ ਸੋਹਣ ਸਿੰਘ ਭਕਨਾ, ਜ਼ੋਨ ਲੋਪੋਕੇ ਅਤੇ ਜ਼ੋਨ ਚੁਗਾਵਾਂ ਦੀ ਵਿਸ਼ਾਲ ਕਨਵੈਨਸ਼ਨ ਕੀਤੀ ਗਈ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ 2 ਵੱਡੇ ਫੋਰਮ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਐਲਾਨ ਦੇ ਚਲਦੇ ਪਿੰਡ ਪੱਧਰ ਤੇ ਤਿਆਰੀ ਮੀਟਿੰਗਾਂ ਕਰਕੇ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਤਿਆਰ ਕੀਤੇ ਜਾ ਰਹੇ ਹਨ ਅਤੇ 13 ਫਰਵਰੀ ਦੇ ਦਿੱਲੀ ਅੰਦੋਲਨ ’ਚ ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਦਿੱਲੀ ਵੱਲ ਕੂਚ ਕਰਨਗੇ। ਉਹਨਾਂ ਕਿਹਾ ਕਿ ਭਾਜਪਾ ਸਰਕਾਰ ਪਿਛਲੀਆਂ ਸਰਕਾਰਾਂ ਤੋਂ ਵੀ ਦਸ ਕਦਮ ਅੱਗੇ ਵਧ ਕੇ ਕਾਰਪੋਰੇਟ ਦਾ ਕਬਜ਼ਾ ਕਰਵਾਉਣ ਵਿਚ ਲੱਗੀ ਹੋਈ ਹੈ ਅਤੇ ਧਾਰਮਿਕ ਫ਼ਿਰਕਾਪ੍ਰਸਤੀ ਦੀ ਸਿਆਸਤ ਕਰ ਰਹੀ ਹੈ, ਉਸ ਨੂੰ ਰੋਕਣ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅੱਜ ਜਥੇਬੰਦਕ ਸੰਘਰਸ਼ ਦੀ ਲੋੜ ਹੈ।
.
Farmers have again prepared, preparations for the Delhi movement are in full swing.
.
.
.
#farmernews #punjabnews #farmerprotest
~PR.182~

Recommended