PR ਹੋਣ ਦੇ ਕਾਗਜ਼ ਲੈਣ ਗਿਆ ਸੀ ਪੰਜਾਬੀ ਨੌਜਵਾਨ! ਅਮਰੀਕਾ 'ਚ ਸੜਕ ਹਾਦਸੇ 'ਚ ਹੋਈ ਮੌ+ਤ |OneIndia Punjabi

  • 4 months ago
ਅਮਰੀਕਾ ਤੋਂ ਦੁਖ਼ਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਸਿੰਘ (26) ਪੁੱਤਰ ਹਰਜੀਤ ਸਿੰਘ ਵਜੋਂ ਹੋਈ ਹੈ। ਜਦੋਂ ਕਿ ਉਸ ਦੇ ਦੋ ਸਾਥੀ ਜ਼ਖ਼ਮੀ ਹੋ ਗਏ।ਮ੍ਰਿਤਕ ਨੌਜਵਾਨ ਦੋ ਦਿਨ ਪਹਿਲਾਂ ਹੀ ਪੱਕਾ ਹੋਇਆ ਸੀ।ਜਾਣਕਾਰੀ ਅਨੁਸਾਰ ਮ੍ਰਿਤਕ ਕਰੀਬ 7 ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਗਿਆ ਸੀ ਅਤੇ ਦੋ ਦਿਨ ਪਹਿਲਾਂ ਉਹ ਪੱਕੇ ਹੋਣ ਦੇ ਕਾਗ਼ਜ਼ ਲੈਣ ਲਈ ਅਮਰੀਕਾ ਦੇ ਕਿਸੇ ਸ਼ਹਿਰ ਗਿਆ ਸੀ ਕਿ ਜਦੋਂ ਉਹ ਐੱਲ.ਏ. ਏਅਰਪੋਰਟ ’ਤੇ ਉੱਤਰਿਆ ਤਾਂ ਉਸ ਨੇ ਆਪਣੇ ਦੋਸਤ ਨੂੰ ਕੋਲ ਬੁਲਾਇਆ, ਜਿਸ ਤੋਂ ਬਾਅਦ ਤਿੰਨੋਂ ਕਾਰ ’ਚ ਸਵਾਰ ਹੋ ਕੇ ਕੈਲੀਫੋਰਨੀਆ ਆ ਰਹੇ ਸਨ ਕਿ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਡਿਵਾਈਡਰ ਨਾਲ ਟਕਰਾਉਂਦੀ ਹੋਈ ਡੂੰਘੀ ਖੱਡ ’ਚ ਜਾ ਡਿੱਗੀ।ਜਿਸ ਕਾਰਨ ਲਵਪ੍ਰੀਤ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ। ਜਦੋਂਕਿ ਸੁਨੀਲ ਕੁਮਾਰ ਦੀ ਲੱਤ ’ਤੇ ਸੱਟ ਲੱਗੀ ਤੇ ਵਿਸ਼ਾਲ ਸਲਾਰੀਆ ਵਾਲ-ਵਾਲ ਬਚ ਗਿਆ।
.
Punjabi youth went to get papers to be PR! He died in a road accident in America.
.
.
.
#americanews #punjabnews #lovepreetsingh
~PR.182~

Recommended